ਸ੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਵਿਚ ਅੱਜ ਸਵੇਰ ਅਤਿਵਾਦੀਆਂ ਨੇ ਉੱਤਰ ਪ੍ਰਦੇਸ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਵਾਸੀ ਸ਼ੂਭਮ ਕੁਮਾਰ ਦੇ ਬਟਾਗੁੰਡ ਵਿਚ ਅਤਿਵਾਦੀਆਂ ਨੇ ਗੋਲੀ ਮਾਰ ਦਿੱਤੀ ਜੋ ਕਿ ਉਸਦੇ ਹੱਥ ’ਤੇ ਜਾ ਲੱਗੀ। ਜ਼ਖਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫ਼ਤੇ ਵਿਚ ਕਸ਼ਮੀਰ ਵਿਚ ਪ੍ਰਵਾਸੀ ਮਜ਼ਦੂਰਾ ਨੂੰ ਗੋਲੀ ਮਾਰਨ ਦੀ ਇਹ ਤੀਜੀ ਘਟਨਾ ਸਾਹਮਣੇ ਆਈ ਹੈ। ਬੀਤੇ ਐਤਵਾਰ ਨੂੰ ਹੋਏ ਇਕ ਹਮਲੇ ਵਿਚ ਡਾਕਟਰ ਸਮੇਤ 6 ਮਜ਼ਦੂਰਾਂ ਦੀ ਮੌਤ ਹੋ ਗਈ ਸੀ।