ਜੰਮੂ-ਕਸ਼ਮੀਰ ਦੇ ਗੁਲਮਰਗ ‘ਚ ਸੁਰੱਖਿਆ ਬਲਾਂ ਦੇ ਵਾਹਨ ‘ਤੇ ਅੱਤਵਾਦੀ ਹਮਲਾ

ਸ੍ਰੀਨਗਰ –ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਦੇ ਅਧੀਨ ਗੁਲਮਰਗ ਉਪ-ਸੈਕਟਰ ਦੇ ਬੂਟਾਪਥਰੀ ਖੇਤਰ ਵਿੱਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਹਮਲਾ ਕੀਤਾ। ਇਸ ‘ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਜਵਾਨ ਜ਼ਖ਼ਮੀ ਹੋ ਗਏ।

ਇਸ ਤੋਂ ਪਹਿਲਾਂ ਅੱਜ (ਵੀਰਵਾਰ) ਸਵੇਰੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਵਿੱਚ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇੱਕ ਮਜ਼ਦੂਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਦੇ ਰਹਿਣ ਵਾਲੇ ਸ਼ੁਭਮ ਕੁਮਾਰ ਨੂੰ ਬਟਾਗੁੰਡ ਪਿੰਡ ‘ਚ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਉਨ੍ਹਾਂ ਦੱਸਿਆ ਕਿ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਕਸ਼ਮੀਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਗ਼ੈਰ-ਸਥਾਨਕ ਮਜ਼ਦੂਰਾਂ ਉੱਤੇ ਇਹ ਤੀਜਾ ਹਮਲਾ ਹੈ ਅਤੇ ਹੁਣ ਇਹ ਪੰਜਵਾਂ ਮੁਕਾਬਲਾ ਹੈ।

ਇਸ ਦੇ ਨਾਲ ਹੀ ਰਾਜਨੇਤਾਵਾਂ ਨੇ ਸਰਕਾਰ ਬਣਨ ਤੋਂ ਬਾਅਦ ਕਸ਼ਮੀਰ ਵਿੱਚ ਹੋ ਰਹੇ ਅੱਤਵਾਦੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਫੈਸਲਾਕੁੰਨ ਕਦਮ ਚੁੱਕੇ ਜਾਣ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਪੁਲਵਾਮਾ ਜ਼ਿਲੇ ਦੇ ਤਰਾਲ ਇਲਾਕੇ ‘ਚ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇਕ ਮਜ਼ਦੂਰ ਸ਼ੁਭਮ ਕੁਮਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ।

ਕਸ਼ਮੀਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਗ਼ੈਰ-ਸਥਾਨਕ ਮਜ਼ਦੂਰਾਂ ਉੱਤੇ ਇਹ ਤੀਜਾ ਹਮਲਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਗਾਂਦਰਬਲ ਜ਼ਿਲੇ ‘ਚ ਇਕ ਉਸਾਰੀ ਵਾਲੀ ਥਾਂ ‘ਤੇ ਹੋਏ ਅੱਤਵਾਦੀ ਹਮਲੇ ‘ਚ 6 ਗੈਰ-ਸਥਾਨਕ ਮਜ਼ਦੂਰ ਅਤੇ ਇਕ ਸਥਾਨਕ ਡਾਕਟਰ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 18 ਅਕਤੂਬਰ ਨੂੰ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਬਿਹਾਰ ਦੇ ਇੱਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕਵਿੰਦਰ ਗੁਪਤਾ ਨੇ ਕਸ਼ਮੀਰ ਘਾਟੀ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੂੰ ਜੰਮੂ-ਕਸ਼ਮੀਰ ਦੇ ਹਾਲਾਤ ਹੋਰ ਵਿਗੜਨ ਤੋਂ ਰੋਕਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।