ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਲਈ ‘ਇਕ ਰੈਂਕ ਇਕ ਪੈਨਸ਼ਨ’ ਨੂੰ ਲਾਗੂ ਕੀਤਾ ਜਾ ਰਿਹਾ ਹੈ। ਆਪਣੇ ਨਾਇਕਾਂ ਪ੍ਰਤੀ ਦੇਸ਼ ਵੱਲੋਂ ਧੰਨਵਾਦ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ‘ਐਕਸ’ ’ਤੇ ਪੋਸਟਾਂ ਵਿੱਚ ਮੋਦੀ ਨੇ ਕਿਹਾ ਕਿ ਇਹ ਸਕੀਮ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵਾਅਦਾ ਸੀ। ਉਨ੍ਹਾਂ ਦੀ ਸਰਕਾਰ ਨੇ 7 ਨਵੰਬਰ 2015 ਨੂੰ ਇੱਕ ਹੁਕਮ ਜਾਰੀ ਕਰਕੇ ‘ਇਕ ਰੈਂਕ ਵਨ ਪੈਨਸ਼ਨ’ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਅਤੇ ਇਸ ਦੇ ਲਾਭ 1 ਜੁਲਾਈ 2014 ਤੋਂ ਲਾਗੂ ਕੀਤੇ ਗਏ ਹਨ।
ਪੋਸਟ ਵਿਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਇਹ ਤੁਹਾਨੂੰ ਸਾਰਿਆਂ ਨੂੰ ਖੁਸ਼ੀ ਹੋਵੇਗੀ ਕਿ ਇੱਕ ਦਹਾਕੇ ਦੌਰਾਨ ਲੱਖਾਂ ਪੈਨਸ਼ਨਰਾਂ ਅਤੇ ਪੈਨਸ਼ਨਰ ਪਰਿਵਾਰਾਂ ਨੂੰ ਇਸ ਦਾ ਲਾਭ ਹੋਇਆ ਹੈ। ‘ਇਕ ਰੈਂਕ ਇਕ ਪੈਨਸ਼ਨ’ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਦੀ ਸੇਵਾ ਕਰਨ ਵਾਲਿਆਂ ਦੀ ਭਲਾਈ ਲਈ ਹਮੇਸ਼ਾ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ‘ਇਕ ਰੈਂਕ ਇਕ ਪੈਨਸ਼ਨ’ ਦਾ ਅਮਲ ਸਾਬਕਾ ਸੈਨਿਕਾਂ ਦੀ ਹਿੰਮਤ ਅਤੇ ਕੁਰਬਾਨੀਆਂ ਨੂੰ ਸ਼ਰਧਾਂਜਲੀ ਹੈ ਜੋ ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ।