ਮਹਾਰਿਸ਼ੀ ਵਾਲਮੀਕ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਕੇਸ ਦਰਜ

ਗੁਣਾ (ਮੱਧ ਪ੍ਰਦੇਸ਼)

ਮੱਧ ਪ੍ਰਦੇਸ਼ ਪੁਲੀਸ ਨੇ ਮਹਾਰਿਸ਼ੀ ਵਾਲਮੀਕ ਦੀ ਤੁਲਨਾ ਤਾਲਿਬਾਨ ਨਾਲ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਉਰਦੂ ਕਵੀ ਮੁਨੱਵਰ ਰਾਣਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਭਾਜਪਾ ਦੇ ਅਨੁਸੂਚਿਤ ਜਾਤੀ ਸੈੱਲ ਦੇ ਸੂਬਾ ਸਕੱਤਰ ਸੁਨੀਲ ਮਾਲਵੀਆ ਅਤੇ ਵਾਲਮੀਕ ਭਾਈਚਾਰੇ ਦੇ ਹੋਰ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਗੁਣਾ ਵਿੱਚ ਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।