ਨਵੀਂ ਦਿੱਲੀ- ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਦੁਪਹਿਰ 1 ਵਜੇ ਵੱਡੀ ਪ੍ਰੈੱਸ ਕਾਨਫਰੰਸ ਕਰਨਗੇ। ਇਸ ‘ਚ ਕੇਜਰੀਵਾਲ ਵੱਡਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਸੀਐੱਮ ਆਤਿਸ਼ੀ ਤੇ ਮੰਤਰੀ ਸੌਰਭ ਭਾਰਦਵਾਜ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਉਹ ਰਾਜਧਾਨੀ ਦੇ ਲੋਕਾਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਕੇਜਰੀਵਾਲ ਅੱਜ ਪ੍ਰੈੱਸ ਕਾਨਫਰੰਸ ‘ਚ ਕਰ ਸਕਦੇ ਹਨ ਵੱਡਾ ਐਲਾਨ
