ਜਲੰਧਰ ’ਚ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਮੀਟਿੰਗ, ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਜਲੰਧਰ : ਇਥੇ ਸਰਕਟ ਹਾਊਸ ਵਿੱਚ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਚੱਲ ਰਹੀ ਹੈ। ਪੁਲੀਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸਰਕਟ ਹਾਊਸ ਨੂੰ ਜਾਣ ਵਾਲੀਆ ਸਾਰੀਆਂ ਸੜਕਾਂ ’ਤੇ ਬੈਰੀਕੇਡਿੰਗ ਕੀਤੀ ਹੋਈ ਹੈ। ਕਿਸਾਨ ਜੱਥੇਬੰਦੀਆਂ ਵੀ ਵਿਰੋਧ ਕਰਨ ਲਈ ਪਹੁੰਚ ਰਹੀਆਂ ਹਨ।