ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ’ਚ ਪਹੁੰਚੇ ਮਲੂਕਾ

ਚੰਡੀਗੜ੍ਹ : ਇਥੇ ਪੰਜਾਬ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀ ਜਥੇਬੰਦੀਆਂ ਅਤੇ ਰਵਿੰਦਰ ਧਾਲੀਵਾਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਪਹੁੰਚ ਕੇ ਸਮਰਥਨ ਦਿੱਤਾ। ਵਿਦਿਆਰਥੀ ਜਥੇਬੰਦੀ ਪੀਐੱਸਯੂ ਲਲਕਾਰ ਤੋਂ ਅਮਨ ਨੇ ਦੱਸਿਆ ਕਿ ਸ੍ਰੀ ਮਲੂਕਾ ਨੇ ਕਿਹਾ ਕਿ ਵਿਰਾਸਤੀ ਯੂਨੀਵਰਸਿਟੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਰਜਿਸਟਰਡ ਗ੍ਰੈਜੂਏਟ ਕਾਂਸਟੀਚੂਐਂਸੀ ਦੀ ਚੋਣ ਤੁਰੰਤ ਕਰਵਾ ਕੇ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ ਅਤੇ ਪੰਜਾਬ ਯੂਨੀਵਰਸਿਟੀ ਨੂੰ ਵਿਦਿਆਰਥੀਆਂ ਲਈ ਖੋਲ੍ਹ ਕੇ ਅਕਾਦਮਿਕ ਮਾਹੌਲ ਬਹਾਲ ਕੀਤਾ ਜਾਵੇ।