ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 40 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਪੰਥ ਨੂੰ ਕੋਈ ਇਨਸਾਫ ਨਹੀ ਮਿਲਿਆ। ਵਿਦੇਸ਼ਾਂ ਵਿਚ ਸਿੱਖ ਆਗੂਆਂ ਦਾ ਕਤਲੇਆਮ ਕੀਤਾ ਜਾ ਰਿਹਾ ਜਿਸ ਦੇ ਖਿਲਾਫ ਅਵਾਜ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅੱਗੇ ਆਇਆ ਹੈ। ਮੁਲਾਕਾਤ ‘ਚ ਸਿੱਖ ਪੰਥ ਵਲੋਂ ਸਾਂਝੇ ਤੌਰ ‘ਤੇ ਮੰਗ ਪੱਤਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਸਵਾਲ ਕਰਨ ਸਬੰਧੀ ਚਰਚਾਵਾਂ ਕੀਤੀਆ ਗਈਆਂ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਆਉਂਣ ਵਾਲੇ ਦਿਨਾਂ ਵਿਚ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਪੰਜਾਬ ਵਿਚ ਕੱਢੇ ਜਾ ਰਹੇ ਘੱਲੂਘਾਰੇ ਮਾਰਚ ਵਿਚ ਸ਼ਮੂਲੀਅਤ ਕਰਨ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ, ਸੀਨੀਅਰ ਆਗੂ ਇਮਾਨ ਸਿੰਘ ਮਾਨ, ਬਲਵਿੰਦਰ ਸਿੰਘ ਕਾਲਾ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਕੋਟਲਾ ਆਦਿ ਮੌਜੂਦ ਸਨ।
ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ
