ਹਿਮਾਚਲ ਪ੍ਰਦੇਸ਼: ਢਿੱਗਾਂ ਡਿੱਗਣ ਕਾਰਨ ਪੰਡੋਹ ਨੇੜੇ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ, ਵੱਡੀ ਗਿਣਤੀ ’ਚ ਲੋਕ ਫਸੇ

ਮੰਡੀ

ਮੰਡੀ ਜ਼ਿਲ੍ਹੇ ਦੇ ਪੰਡੋਹ ਨੇੜੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਆਵਾਜਾਈ ਲਈ ਬੰਦ ਹੋ ਗਿਆ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਫਸ ਗਏ ਹਨ। ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨੇ ਹਾਈਵੇ ਨੂੰ ਸਾਫ਼ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।