ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਬੁੱਧਵਾਰ ਨੂੰ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹ ਵਾਲ-ਵਾਲ ਬਚ ਗਏ। ਘਟਨਾ ਬਾਰੇ ਪਤਾ ਲੱਗਦਿਆਂ ਹੀ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਉਪਰੰਤ ਬੀਬੀ ਹਰਸਿਮਰਤ ਕੌਰ ਬਾਦਲ ਵੀ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ l ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਰੂਪੀ ਸੇਵਾ ਨੂੰ ਨਿਰੰਤਰ ਨਿਭਾ ਰਹੇ ਹਨ I
ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਪੁੱਜੇ
