ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਨਿਊਯਾਰਕ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਤਰੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਤਰੀ ਦੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ ਟਰੰਪ ਨੇ ਕਿਹਾ, ‘‘ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਅਤੇ ਸਾਡੇ ਨਾਗਰਿਕ ਅਧਿਕਾਰਾਂ ਅਤੇ ਚੋਣ ਕਾਨੂੰਨਾਂ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਲਾਗੂ ਕਰੇਗੀ।’’

ਟਰੰਪ ਨੇ ਇਹ ਵੀ ਅੰਕਿਤ ਕੀਤਾ ਕਿ ਉਹ “ਸਿੱਖ ਧਾਰਮਿਕ ਭਾਈਚਾਰੇ ਦੀ ਇੱਕ ਸਤਿਕਾਰਤ ਮੈਂਬਰ ਹੈ”। ਸੋਸ਼ਲ ਮੀਡੀਆ ਐਕਸ ’ਤੇ ਢਿੱਲੋਂ ਨੇ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕੀਤਾ ਹੈ

ਆਪਣੇ ਪਰਿਵਾਰ ਦਾ ਖੇਤੀ ਨਾਲ ਜੁੜੇ ਹੋਣ ਬਾਰੇ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਇੱਕ ਹੋਰ ਪੋਸਟ ਨੇ ਕਿਹਾ, “ਮੈਂ #Farmers Protests ਦੇ ਨਾਲ ਖੜ੍ਹੀ ਹਾਂ”! ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀਆਂ ਨਾਲ ਮਿਲਣ ਅਤੇ ਸਮਝੌਤਾ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਪੰਜਾਬ ਵਿੱਚ ਪੈਦਾ ਹੋਣ ਦੇ ਨਾਤੇ, ਮੇਰਾ ਦਿਲ ਇਹ ਦੇਖ ਕੇ ਟੁੱਟਦਾ ਹੈ ਕਿ ਪੰਜਾਬੀ ਕਿਸਾਨਾਂ ’ਤੇ ਭਾਰਤੀ ਸਰਕਾਰ ਦੇ ਵੱਡੇ-ਕਾਰਪੋਰੇਸ਼ਨ ਪੱਖੀ ਫਾਰਮ ਬਿੱਲ ਦਾ ਵਿਰੋਧ ਕਰਨ ਲਈ ਹਮਲਾ ਕੀਤਾ ਗਿਆ ਹੈ। ਇਹ ਉਹਨਾਂ ਦੇ ਖੇਤਾਂ, ਜੀਵਨ ਢੰਗ ਅਤੇ ਸੱਭਿਆਚਾਰ ਨੂੰ ਤਬਾਹ ਕਰ ਦੇਵੇਗਾ। ਪ੍ਰਧਾਨ ਮੰਤਰੀ ਜੀ ਉਹਨਾਂ ਨੂੰ ਸੁਣੋ, ਉਹਨਾਂ ਨਾਲ ਮਿਲੋ, ਸਮਝੌਤਾ ਕਰੋ।

ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦੇ ਕੋਲ ਸਿੱਧੇ ਤੌਰ ’ਤੇ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨਹੀਂ ਹਨ ਅਤੇ ਇਹ ਭਾਰਤ ਨਾਲ ਜੁੜੇ ਦੋ ਵਿਵਾਦਪੂਰਨ ਮਾਮਲਿਆਂ ਦੀ ਨਿਗਰਾਨੀ ਨਹੀਂ ਕਰਦੀ ਹੈ। ਖਾਲਿਸਤਾਨੀਆਂ ਵਿਰੁੱਧ ਸਾਜ਼ਿਸ਼ ਦਾ ਦੋਸ਼ ਲਗਾਉਣ ਵਾਲਾ ਚੱਲ ਰਿਹਾ ਕੇਸ ਉਸ ਦੇ ਦਾਇਰੇ ਵਿਚ ਨਹੀਂ ਆਵੇਗਾ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਡਿਵੀਜ਼ਨ ਦੇ ਸਹਾਇਕ ਅਟਾਰਨੀ ਜਨਰਲ ਦਾ ਡੋਮੇਨ ਹੋਵੇਗਾ।

“ਡੈਥ ਸਕੁਐਡਜ਼” ਦਾ ਜ਼ਿਕਰ ਇੱਕ ਭਾਰਤੀ ਨਾਗਰਿਕ ਅਤੇ ਇੱਕ ਸਾਬਕਾ ਰਾਅ ਅਧਿਕਾਰੀ ਵਿਰੁੱਧ ਦਾਇਰ ਕੇਸ ਦਾ ਸਪੱਸ਼ਟ ਸੰਦਰਭ ਸੀ ਜਿਸ ਵਿੱਚ ਉਹਨਾਂ ਉੱਤੇ ਅਮਰੀਕਾ ਵਿੱਚ ਇੱਕ ਵੱਖਵਾਦੀ ਕਾਰਕੁਨ ਨੂੰ ਮਾਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ ਗਿਆ ਸੀ।

ਜੇਕਰ ਉਨ੍ਹਾਂ ਦੀ ਨਿਯੁਕਤੀ ਨੂੰ ਸੈਨੇਟ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਢਿੱਲੋਂ ਵਨੀਤਾ ਗੁਪਤਾ ਤੋਂ ਬਾਅਦ ਸਭ ਤੋਂ ਉੱਚ ਨਾਗਰਿਕ ਅਧਿਕਾਰਾਂ ਦਾ ਅਹੁਦਾ ਸੰਭਾਲਣ ਵਾਲੀ ਦੂਜੀ ਭਾਰਤੀ ਅਮਰੀਕੀ ਬਣ ਜਾਵੇਗੀ।