ਗਣਤੰਤਰ ਦਿਵਸ ਹਿੰਸਾ: ਪੁਲੀਸ ਵੱਲੋਂ ਚੁਣੇ ਵਕੀਲਾਂ ਦੀ ਨਿਯੁਕਤੀ ਖ਼ਿਲਾਫ਼ ਦਿੱਲੀ ਸਰਕਾਰ ਹਾਈ ਕੋਰਟ ’ਚ, ਅਦਾਲਤ ਵੱਲੋਂ ਉਪ ਰਾਜਪਾਲ ਨੂੰ ਨੋਟਿਸ

ਨਵੀਂ ਦਿੱਲੀ  ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਤੇ ਪਿਛਲੇ ਸਾਲ ਹੋਏ ਦੰਗਿਆਂ ਦੇ ਮਾਮਲਿਆਂ ਵਿੱਚ ਪੁਲੀਸ ਵੱਲੋਂ ਚੁਣੇ ਵਕੀਲਾਂ ਨੂੰ ਨਿਯੁਕਤ ਕਰਨ ਦੇ ਉਪ ਰਾਜਪਾਲ ਦੇ ਫੈਸਲੇ ਖ਼ਿਲਾਫ਼ ਦਿੱਲੀ ਸਰਕਾਰ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ’ਤੇ ਹਾਈ ਕੋਰਟ ਨੇ ਨੋਟਿਸ ਜਾਰੀ ਕਰਕੇ ਉਪ ਰਾਜਪਾਲ ਨੂੰ ਦਿੱਲੀ ਸਰਕਾਰ ਦੀ ਪਟੀਸ਼ਨ ’ਤੇ ਆਪਣਾ ਪੱਖ ਰੱਖਣ ਲਈ ਕਿਹਾ। ਮਾਮਲੇ ਦੀ ਅਗਲੀ ਸੁਣਵਾਈ 21 ਅਕਤੂਬਰ ਨੂੰ ਹੋਵੇਗੀ।