ਨਵੀਂ ਦਿੱਲੀ ਕਸ਼ਮੀਰ ਬਾਰੇ ਆਪਣੀ ਪਹਿਲੀ ਟਿੱਪਣੀ ਵਿੱਚ ਤਾਲਿਬਾਨ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਭਾਰਤ ਨੂੰ ਆਪਣੇ ਸਾਰੇ ਲਟਕਦੇ ਮਸਲਿਆਂ ਦੇ ਹੱਲ ਲਈ ਇਕੱਠੇ ਬੈਠਣਾ ਚਾਹੀਦਾ ਹੈ ਕਿਉਂਕਿ ਦੋਵੇਂ ਗੁਆਂਢੀ ਹਨ ਅਤੇ ਉਨ੍ਹਾਂ ਦੇ ਹਿੱਤ ਇੱਕ ਦੂਜੇ ਨਾਲ ਜੁੜੇ ਹੋਏ ਹਨ। ਪਾਕਿਸਤਾਨੀ ਟੀਵੀ ਨਾਲ ਗੱਲ ਕਰਦਿਆਂ ਤਾਲਿਬਾਨ ਤਰਜਮਾਨ ਜ਼ਬੀਉੱਲਾ ਮੁਜਾਹਿਦ ਮੁਜਾਹਿਦ ਨੇ ਕਿਹਾ ਜੰਮੂ-ਕਸ਼ਮੀਰ ਬਾਰੇ ਕਿਹਾ ਕਿ ਭਾਰਤ ਨੂੰ ਵਿਵਾਦਤ ਖੇਤਰ ਪ੍ਰਤੀ ਸਕਾਰਾਤਮਕ ਰਵੱਈਆ ਰੱਖਣ ਦੀ ਲੋੜ ਹੈ। ਮੁਜਾਹਿਦ ਨੇ ਕਿਹਾ ਕਿ ਤਾਲਿਬਾਨ ਭਾਰਤ ਸਮੇਤ ਸਾਰੇ ਦੇਸ਼ਾਂ ਨਾਲ ਚੰਗੇ ਸਬੰਧ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਇੱਛਾ ਹੈ ਕਿ ਭਾਰਤ ਅਫ਼ਗਾਨ ਲੋਕਾਂ ਦੇ ਹਿੱਤਾਂ ਅਨੁਸਾਰ ਆਪਣੀ ਨੀਤੀ ਬਣਾਏ।
ਭਾਰਤ ਤੇ ਪਾਕਿਸਤਾਨ ਇਕੱਠੇ ਬੈਠ ਕੇ ਆਪਣੇ ਮਸਲੇ ਹੱਲ ਕਰਨ: ਤਾਲਿਬਾਨ ਵੱਲੋਂ ਸਲਾਹ
