ਪੰਜਾਬ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਫੂਕੇ ਜਾ ਰਹੇ ਨੇ ਪੁਤਲੇ

ਮਾਨਸਾ :ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਪੁਤਲ ਸਾੜੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡਾਂ ਵਿਚ ਪੁਤਲੇ ਸਾੜੇ ਜਾ ਰਹੇ ਹਨ।

ਫਰੀਦਕੋਟ:ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਅੱਜ ਇੱਥੇ ਜੁਬਲੀ ਸਿਨੇਮਾ ਚੌਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਆਪ ਦੇ ਆਗੂ ਗੁਰਦਿੱਤ ਸਿੰਘ ਸੇਖੋਂ, ਅਮਨਦੀਪ ਸਿੰਘ ਹੈਪੀ ਬਰਾੜ ਅਤੇ ਬੇਅੰਤ ਕੌਰ ਸੇਖੋਂ ਨੇ ਦੋਸ਼ ਲਾਇਆ ਕਿ ਸ਼ਾਂਤੀਪੂਰਨ ਧਰਨੇ ’ਤੇ ਬੈਠੇ ਕਿਸਾਨਾਂ ਉੱਪਰ ਹਰਿਆਣੇ ਵਿੱਚ ਭਾਜਪਾ ਸਰਕਾਰ ਨੇ ਲਾਠੀਚਾਰਜ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

ਬਾਬਾ ਜਸਪਾਲ ਸਿੰਘ, ਪ੍ਰੇਮ ਕੁਮਾਰ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਡੰਡੇ ਦੇ ਜ਼ੋਰ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।