ਨਵੀਂ ਦਿੱਲੀ
ਦੇਸ਼ ਵਿਚ ਬਹੁਤ ਸਾਰੇ ਅਜਿਹੇ ਲੋਕ ਹੋਏ ਹਨ, ਜਿਨ੍ਹਾਂ ਨੇ ਆਪਣੇ ਖੇਤਰ ਵਿਚ ਇੰਨੀ ਪ੍ਰਾਪਤੀ ਕੀਤੀ ਹੈ ਕਿ ਉਨ੍ਹਾਂ ਦੇ ਨਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਏ। ਭਾਰਤ ਵਿੱਚ ਹਾਕੀ ਦੇ ਸੁਨਹਿਰੀ ਯੁੱਗ ਦੇ ਗਵਾਹ ਮੇਜਰ ਧਿਆਨ ਚੰਦ ਦਾ ਨਾਂ ਵੀ ਅਜਿਹੇ ਲੋਕਾਂ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਆਪਣੀ ਖੇਡ ਦੇ ਨਾਲ ਰਵਾਇਤੀ ਏਸ਼ੀਆਈ ਹਾਕੀ ਉੱਤੇ ਦਬਦਬਾ ਕਾਇਮ ਕੀਤਾ, ਜਿਸ ਨਾਲ ਭਾਰਤ ਨੂੰ ਓਲੰਪਿਕ ਖੇਡਾਂ ਵਿੱਚ ਸੁਨਹਿਰੀ ਸਫਲਤਾ ਮਿਲੀ। ਧਿਆਨ ਚੰਦ, ਜੋ ਵਿਰੋਧੀ ਖਿਡਾਰੀਆਂ ਦੇ ਕਬਜ਼ੇ ਤੋਂ ਗੇਂਦ ਖੋਹ ਕੇ ਬਿਜਲੀ ਦੀ ਤੇਜ਼ੀ ਨਾਲ ਦੌੜਦੇ ਸੀ, ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ। ਉਨ੍ਹਾਂ ਦੇ ਜਨਮ ਦਿਨ ਨੂੰ ਦੇਸ਼ ਕੌਮੀ ਖੇਡ ਦਿਵਸ ਵਜੋਂ ਮਨਾਉਂਦਾ ਹੈ ਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਵਾਲਿਆਂ ਨੂੰ ਵੱਖ ਵੱਖ ਪੁਰਸਕਾਰ ਦਿੱਤੇ ਜਾਂਦੇ ਹਨ।