ਨੋਇਡਾ ਟਵਿਨ ਟਾਵਰ ਮਾਮਲੇ ’ਚ ਯੋਗੀ ਵੱਲੋਂ ਜਾਂਚ ਤੇ ਜ਼ਿੰਮੇਦਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਲਖਨਊ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨੋਇਡਾ ਵਿਚਲੇ ਸੁਪਰਟੈੱਕ ਗ਼ੈਰਕਾਨੂੰਨੀ ਟਵਿਨ-ਟਾਵਰ ਉਸਾਰੀ ਮਾਮਲੇ ਵਿੱਚ ਜਾਂਚ ਦੇ ਹੁਕਮ ਦੇ ਦਿੱਤੇ ਹਨ ਤੇ ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਉਸਾਰੀ ਹੋਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਬੀਤੇ ਦਿਨ ਸੁਪਰੀਮ ਕੋਰਟ ਨੇ ਇਨ੍ਹਾਂ 40 ਮੰਜ਼ਿਲਾਂ ਟਾਵਰਾਂ ਨੂੰ ਨਾਜਾਇਜ਼ ਕਰਾਰ ਦਿੰਦਿਆਂ ਢਾਹੁਣ ਦੇ ਹੁਕਮ ਦਿੱਤੇ ਸਨ।