ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ‘ਚੋਂ ਮੋਬਾਈਲ ਮਿਲਣ ਦੇ ਨਾਲ-ਨਾਲ ਹੁਣ ਜੇਲ੍ਹ ਅਧਿਕਾਰੀਆਂ ਨੇ ਨਸ਼ਾ ਵੀ ਬਰਾਮਦ ਕੀਤਾ ਹੈ। ਥਾਣਾ ਨੇਹੀਆਂਵਾਲਾ ਪੁਲਿਸ ਨੂੰ ਭੇਜੇ ਗਏ ਪੱਤਰ ‘ਚ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਦੱਸਿਆ ਕਿ ਪੰਜ ਜੁਲਾਈ ਨੂੰ ਤਲਾਸ਼ੀ ਦੌਰਾਨ ਪੰਜ ਗ੍ਰਾਮ ਤੋਂ ਜ਼ਿਆਦਾ ਨਸ਼ੀਲਾ ਪਾਊਡਰ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਨਸ਼ੀਲਾ ਪਦਾਰਥ ਕਿਸ ਵਿਅਕਤੀ ਨੇ ਸੁੱਟਿਆ ਸੀ ਇਸ ਬਾਰੇ ਅਜੇ ਕੋਈ ਪਤਾ ਨਹੀਂ ਲੱਗਾ। ਇਸ ਪਾਊਡਰ ਨੂੰ ਜਾਂਚ ਲਈ ਭੇਜਿਆ ਗਿਆ ਸੀ ਜਿਸ ‘ਚ ਇਹ ਨਸ਼ੀਲਾ ਹੋਣ ਦੀ ਪੁਸ਼ਟੀ ਹੋਣ ਬਾਅਦ ਥਾਣਾ ਨੇਹੀਆਂਵਾਲਾ ਪੁਲਿਸ ਨੇ ਜੇਲ੍ਹ ਦੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਮੋਗਾ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਬਾਰਾਂ ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀ ਦੀ ਪਛਾਣ ਕਰਮਵੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ ਪੁਲੀਸ ਨੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਕੇਂਦਰੀ ਜੇਲ੍ਹ ਚੋਂ ਪੰਜ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਅਣਪਛਾਤੇ ਵਿਅਕਤੀ ‘ਤੇ ਪਰਚਾ
