ਕਸ਼ਮੀਰ ਵਾਦੀ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ

ਸ੍ਰੀਨਗਰ,

ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਕੱਠਾਂ ‘ਤੇ ਪਾਬੰਦੀਆਂ ਜਾਰੀ ਹਨ, ਜਦੋਂ ਕਿ ਮੋਬਾਈਲ ਇੰਟਰਨੈਟ ਸੇਵਾਵਾਂ ਅੱਜ ਸਵੇਰੇ ਮੁੜ ਬੰਦ ਕਰ ਦਿੱਤੀਆਂ ਗਈਆਂ। ਬੀਤੀ ਰਾਤ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ।