ਪਾਲਘਰ,
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਤਾਰਾਪੁਰ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਕੱਪੜਾ ਫੈਕਟਰੀ ਵਿਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੈ। ਪਾਲਘਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6 ਵਜੇ ਦੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਚਾਰ ਤੋਂ ਪੰਜ ਕਿਲੋਮੀਟਰ ਦੂਰ ਤੱਕ ਵੀ ਸੁਣੀ ਜਾ ਸਕਦੀ ਸੀ।