ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿੱਚ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀ

ਨਵੀਂ ਦਿੱਲੀ

ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿੱਚ ਸੋਮਵਾਰ ਨੂੰ ਇਕ ਇਮਾਰਤ ਢਹਿ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠਾਂ ਦੱਬੇ ਇਕ ਵਿਅਕਤੀ ਨੂੰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਬਚਾਅ ਕਾਰਜ ਜਾਰੀ ਹਨ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਸਵੇਰੇ 11.50 ਵਜੇ ਦੇ ਕਰੀਬ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੱਤ ਫਾਇਰ ਟੈਂਡਰ ਘਟਨਾ ਸਥਾਨ ’ਤੇ ਭੇਜੇ ਗਏ ਹਨ।