ਪਟਿਆਲਾ,
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਤਿੰਨ ਮਹੀਨਿਆਂ ਤੋਂ ਪਟਿਆਲਾ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਦੋ ਕਾਰਕੁਨਾਂ ਨੇ ਅੱਜ ਭਾਖੜਾ ਵਿੱਚ ਛਾਲ ਮਾਰ ਦਿੱਤੀ। ਪੁਲੀਸ ਵੱਲੋਂ ਕੀਤੀ ਫੌਰੀ ਕਾਰਵਾਈ ਸਦਕਾ ਗੋਤਾਖੋਰਾਂ ਨੇ ਦੋਵਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਈਟੀਟੀ ਟੈਟ ਪਾਸ ਅਧਿਆਪਕ ਰੋਸ ਮਾਰਚ ਕਰਦੇ ਹੋਏ ਸੰਗਰੂਰ ਰੋਡ ’ਤੇ ਸਥਿਤ ਪਸਿਆਣਾ ਦੇ ਭਾਖੜਾ ਪੁਲ ’ਤੇ ਪਹੁੰਚੇ। ਜਿਥੇ ਉਹ ਧਰਨਾ ਮਾਰ ਕੇ ਬੈਠ ਗਏ ਤੇ ਆਵਾਜਾਈ ਠੱਪ ਕਰ ਦਿੱਤੀ। ਇਸੇ ਦੌਰਾਨ ਦੋ ਅਧਿਆਪਕਾਂ ਨੇ ਭਾਖੜਾ ਵਿਚ ਛਾਲ ਮਾਰ ਦਿੱਤੀ। ਅਧਿਆਪਕਾਂ ਦਾ ਧਰਨਾ ਜਾਰੀ ਹੈ।