ਰਾਜ ਸਭਾ ਮੈਂਬਰ ਦੂਲੋਂ ਦਾ ਭਤੀਜਾ ਭਾਜਪਾ ’ਚ ਸ਼ਾਮਲ

ਖੰਨਾ,

ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਦਾ ਭਤੀਜਾ ਤੇ ਪੰਜਾਬ ਕਾਂਗਰਸ ਦਾ ਜੁਆਇੰਟ ਸਕੱਤਰ, ਨਿਰਮਲ ਸਿੰਘ ਦੂਲੋਂ ਸਾਥੀਆਂ ਸਮੇਤ ਅੱਜ ਕਾਂਗਰਸ ਛੱਡ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਿਆ। ਇਸ ਮੌਕੇ ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ ਅਤੇ ਹਰਜੀਤ ਸਿੰਘ ਗਰੇਵਾਲ ਹਾਜ਼ਰ ਸਨ। ਇਸ ਮੌਕੇ ਦੂਲੋਂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵਿਚ ਵਰਕਰਾਂ ਦੀ ਕੋਈ ਕਦਰ ਨਹੀਂ ਅਤੇ ਕਾਂਗਰਸ ਨੇ ਸੱਤਾ ਵਿਚ ਆਉਣ ਉਪਰੰਤ ਚੋਣਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹ ਭਾਜਪਾ ਦੇ ਅਨੁਸ਼ਾਸਨ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ।