ਭਵਾਨੀਗੜ੍ਹ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਫਿਟਕਾਰਾਂ ਪਾਈਆਂ।
ਯੂਨੀਅਨ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਟੌਲ ਪਲਾਜ਼ਾ ਕਾਲਾਝਾੜ ਵਿਖੇ ਅੱਜ ਪੰਡਾਲ ਦੇ ਨਵੇਂ ਸ਼ੈੱਡ ਦਾ ਉਦਘਾਟਨ ਕਰ ਕੇ ਔਰਤਾਂ ਨੇ ਸਟੇਜ ਸਭਾਲੀ। ਇਸ ਮੌਕੇ ਹਰਵਿੰਦਰ ਕੌਰ ਘਰਾਚੋਂ ਨੇ ਕਿਹਾ ਕਿ ਕਿਸਾਨ ਔਰਤਾਂ ਹੁਣ ਸਿਰਫ ਘਰ ਦੇ ਕੰਮਕਾਜ ਤੱਕ ਹੀ ਸੀਮਤ ਨਹੀਂ ਰਹੀਆਂ, ਸਗੋਂ ਖੇਤਾਂ ਵਿੱਚ ਕੰਮ ਕਰਨ ਸਮੇਤ ਵੱਡੇ ਘਰਾਣਿਆਂ ਤੋਂ ਖੇਤਾਂ ਦੀ ਰਾਖੀ ਕਰਨ ਲਈ ਵੀ ਕਿਸਾਨ ਭਰਾਵਾਂ ਨਾਲ ਡਟ ਕੇ ਸਾਥ ਦੇ ਰਹੀਆਂ ਹਨ। ਧਰਨੇ ਵਿੱਚ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਸਮੇਤ ਵੱਡੀ ਗਿਣਤੀ ਕਿਸਾਨ ਤੇ ਬੀਬੀਆਂ ਹਾਜ਼ਰ ਸਨ।