ਮਾਨਸਾ,
ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਨੌਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖੀਆਂ ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਉਧਰ, ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 14 ਸਤੰਬਰ ਦੇ ਦਿੱਤੇ ਸੱਦੇ ਤਹਿਤ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗ ਆਰੰਭ ਹੋ ਗਈ ਹੈ। ਪਨਬੱਸ, ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਇਸ ਪੱਤਰਕਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਜਥੇਬੰਦੀ ਵਲੋਂ ਮੀਟਿੰਗ ਵਿੱਚ ਸਰਪ੍ਰਸਤ ਕਮਲ ਕੁਮਾਰ ਮੁਕਤਸਰ, ਪ੍ਰਧਾਨ ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਪੰਨੂ ਪੀਆਰਟੀਸੀ ਕਪੂਰਥਲਾ, ਬਲਜੀਤ ਸਿੰਘ, ਹਰਕੇਸ਼ ਸਿੰਘ ਵਿੱਕੀ ਪੀਆਰਟੀਸੀ ਪਟਿਆਲਾ, ਅਵਤਾਰ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ ਹਿੱਸਾ ਲੈ ਰਹੇ ਹਨ।