ਖੇਤੀ ਕਾਨੂੰਨ: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ

ਧੂਰੀ,

ਕਿਸਾਨ ਮੁਕਤੀ ਮੋਰਚਾ ਦੀ ਅੱਜ ਇਕ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੀ ਨੁਕਤਾਚੀਨੀ ਕੀਤੀ। ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਦੇਸ਼ ਅੰਦਰ ਮਹਿੰਗਾਈ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਮੀਟਿੰਗ ਦੌਰਾਨ ਸਯੁੰਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਕੀਤੇ ਐਲਾਨ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।