ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਦੇਹਰਾਦੂਨ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਉਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਉੱਤਰਾਖੰਡ ਹਾਈ ਕੋਰਟ ਦੇ ਚੀਫ ਜਸਟਿਸ ਆਰਐੱਸ ਚੌਹਾਨ ਨੇ ਰਾਜ ਭਵਨ ਵਿੱਚ ਸਾਦੇ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਮੁੱਖ ਸਕੱਤਰ ਐੱਸਐੱਸ ਸੰਧੂ, ਪੁਲੀਸ ਡਾਇਰੈਕਟਰ ਜਨਰਲ ਅਸ਼ੋਕ ਕੁਮਾਰ ਅਤੇ ਕਈ ਸੀਨੀਅਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।