ਨਵੀਂ ਦਿੱਲੀ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਸਾਊਦੀ ਅਰਬ ਦੇ ਆਪਣੇ ਹਮਰੁਤਬਾ ਪ੍ਰਿੰਸ ਫੈਜ਼ਲ ਬਿਨ ਫਰਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਫਗਾਨਿਸਤਾਨ ਦੇ ਹਾਲਾਤ ’ਤੇ ਚਰਚਾ ਕੀਤੀ। ਕਰੋਨਾ ਮਹਾਮਾਰੀ ਤੋਂ ਬਾਅਦ ਸਾਊਦੀ ਅਰਬ ਤੋਂ ਕਿਸੇ ਮੰਤਰੀ ਦੀ ਇਹ ਪਹਿਲੀ ਫੇਰੀ ਹੈ। ਦੋਵਾਂ ਮੰਤਰੀਆਂ ਨੇ ਦੋਹਾਂ ਦੇਸ਼ਾਂ ਦਰਮਿਆਨ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ, ਜੀ-20 ਤੇ ਜੀਸੀਸੀ ’ਤੇ ਵੀ ਚਰਚਾ ਕੀਤੀ ਗਈ।