ਜਿਹੜੇ ਕਦੇ ‘ਅੱਖਾਂ ਵਿਛਾਉਂਦੇ’ ਸੀ ਹੁਣ ਉਨ੍ਹਾਂ ਦੀਆਂ ‘ਅੱਖਾਂ ’ਚ ਰੜਕਣ’ ਲੱਗੇ ਕੈਪਟਨ: ਪੀਆਰਟੀਸੀ ਦੀਆਂ ਬੱਸਾਂ ਤੋਂ ਫੋਟੋਆਂ ਹਟਾਉਣ ਦੇ ਹੁਕਮ

ਮਾਨਸਾ, ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਤੋਂ ਅਹੁਦੇ ਵਾਪਸ ਲੈਣ ਤੋਂ ਬਾਅਦ ਹੁਣ ਪੀਆਰਟੀਸੀ ਦੀਆਂ ਬੱਸਾਂ ਤੋਂ ਉਨ੍ਹਾਂ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸa ਦਿੱਤੇ ਗਏ ਹਨ। ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿਪੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ।