ਚੰਡੀਗੜ੍ਹ,
ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲੀਸ ਹੋਣਗੇ। ਉਨ੍ਹਾਂ ਦੇ ਨਾਂ ਨੂੰ ਮੁੱਖ ਮੰਤਰੀ ਦਫਤਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਅਹੁਦੇ ਲਈ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਅਤੇ 1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੌੜ ’ਚ ਸਨ।