ਅਜੀਤਵਾਲ,
ਪਿੰਡ ਬੁੱਟਰ ਕਲਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ਅਗਵਾਈ ਵਿੱਚ ਕਿਸਾਨਾਂ ਨੇ ਅੱਜ ਸਵੇਰੇ ਮੋਗਾ ਬਰਨਾਲਾ ਰੋਡ ’ਤੇ ਧਰਨਾ ਲਗਾ ਕੇ ਜਾਮ ਕਰ ਦਿੱਤੀ। ਇਸ ਧਰਨੇ ਵਿੱਚ ਲਾਗਲੇ ਪਿੰਡਾਂ ਦੇ ਕਿਸਾਨ ਤੇ ਮਜ਼ਦੂਰ ਪਹੁੰਚ ਰਹੇ ਹਨ।