ਬਰਨਾਲਾ,
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇਥੋ ਦੀ ਦਾਣਾ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਸਾਮਰਾਜ ਵਿਰੋਧੀ’ ਸੂਬਾਈ ਕਾਨਫਰੰਸ ਆਰੰਭ ਹੋ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਔਰਤਾਂ, ਮਰਦਾਂ, ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ ਤੇ ਮਜ਼ਦੂਰਾਂ ਦੀ ਕਾਫ਼ਲੇ ਕਰ ਰਹੇ ਹਨ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ, ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ, ਪਲਸ ਮੰਚ ਪ੍ਰਧਾਨ ਅਮੋਲਕ ਸਿੰਘ ,ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਸਵਰਨ ਲੱਖੇਵਾਲੀ, ਕਹਾਣੀਕਾਰ ਅਤਰਜੀਤ, ਡਾ.ਸੁਰਜੀਤ ਲੀ ਪਹੁੰਚ ਚੁੱਕੇ ਹਨ। ਮੰਚ ਤੋਂ ਲੋਕ ਪੱਖੀ ਗੀਤ ਸੰਗੀਤ ਜਾਰੀ ਹੈ।