ਨਵੀਂ ਦਿੱਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਅੱਜ ਦਿੱਲੀ ਆਉਣ ਦੀ ਉਮੀਦ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਫੇਰੀ ਹੋਵੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਦਿੱਲੀ ਆਉਣ ਦਾ ਪ੍ਰੋਗਰਾਮ ਪਿਛਲੇ ਹਫਤੇ ਬਣਾਇਆ ਗਿਆ ਸੀ। ਸੂਤਰਾਂ ਨੇ ਇਹ ਨਹੀਂ ਦੱਸਿਆ ਕਿ ਉਹ ਕਿਸ ਕਿਸ ਨੂੰ ਮਿਲਣਗੇ।