ਨਵੀਂ ਦਿੱਲੀ
ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 20 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ ਦਿੱਲੀ ਵਿੱਚ 101.19 ਰੁਪਏ ਤੋਂ ਵਧ ਕੇ 101.39 ਰੁਪਏ ਅਤੇ ਮੁੰਬਈ ਵਿੱਚ 107.47 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦਿੱਲੀ ਵਿੱਚ 89.57 ਰੁਪਏ ਅਤੇ ਮੁੰਬਈ ਵਿੱਚ 97.21 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਚੰਡੀਗੜ੍ਹ ਵਿੱਚ ਪੈਟਰੋਲ 97.61 ਰੁਪਏ ਤੇ ਡੀਜ਼ਲ 89.31 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।