ਸਿੱਬਲ ਦੇ ਘਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸੋਨੀਆ ਕਾਰਵਾਈ ਕਰਨ: ਆਨੰਦ ਸ਼ਰਮਾ

ਨਵੀਂ ਦਿੱਲੀ 

ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਨੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੀ ਰਿਹਾਇਸ਼ ਦੇ ਬਾਹਰ ਪਾਰਟੀ ਵਰਕਰਾਂ ਦੇ ਵਿਰੋਧ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਹੁੱਲੜਬਾਜ਼ੀ ਵਿੱਚ ਸ਼ਾਮਲ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਨੇ ਟਵੀਟ ਕੀਤਾ, ‘ਕਪਿਲ ਸਿੱਬਲ ਦੇ ਘਰ ’ਤੇ ਹਮਲਾ ਤੇ ਹੁੱਲੜਬਾਜ਼ੀ ਬਾਰੇ ਸੁਣ ਕੇ ਮੈਂ ਹੈਰਾਨ ਅਤੇ ਦੁਖੀ ਹਾਂ। ਇਹ ਨਿੰਦਣਯੋਗ ਕਾਰਵਾਈ ਪਾਰਟੀ ਲਈ ਬਦਨਾਮੀ ਹੈ। ਇਸ ਦੀ ਸਖਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ।’ਰਾਜ ਸਭਾ ‘ਚ ਕਾਂਗਰਸ ਦੇ ਉਪ ਨੇਤਾ ਸ਼ਰਮਾ ਨੇ ਇਸ ਗੱਲ’ ਤੇ ਜ਼ੋਰ ਦਿੱਤਾ ਕਿ ਵਿਚਾਰਾਂ ਦਾ ਅੰਤਰ ਲੋਕਤੰਤਰ ਦਾ ਹਿੱਸਾ ਹੈ। ਉਨ੍ਹਾਂ ਕਿਹਾ, ‘ਮੈਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ।’