ਟੋਰਾਂਟੋ : ਵੀਰਵਾਰ ਸ਼ਾਮ ਨੂੰ ਮਿੱਡਟਾਊਨ ਟੋਰਾਂਟੋ ਵਿੱਚ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਰਾਤੀਂ 9:30 ਵਜੇ ਐਵਨਿਊ ਰੋਡ ਤੇ ਐਗਲਿੰਟਨ ਐਵਨਿਊ ਵੈਸਟ ਦੇ ਲਾਂਘੇ ਉੱਤੇ ਇੱਕ ਮੋਟਰਸਾਈਕਲ ਤੇ ਕਾਰ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਟੋਰਾਂਟੋ ਪੈਰਾਮੈਡਿਕਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੰਭੀਰ ਹਾਲਤ ਵਿੱਚ ਉਸ ਵਿਅਕਤੀ ਨੂੰ ਟਰੌਮਾ ਸੈਂਟਰ ਪਹੁੰਚਾਇਆ।
ਹਾਦਸੇ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਜ਼ਖ਼ਮੀ
