ਸ਼੍ਰੋਮਣੀ ਅਕਾਲੀ ਦਲ ਨੂੰ ਨਾਭਾ ‘ਚ ਲੱਗਿਆ ਜ਼ੋਰ ਦਾ ਝਟਕਾ, ਮੱਖਣ ਸਿੰਘ ਲਾਲਕਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ…..

ਨਾਭਾ  : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਉਸ ਵੇਲੇ ਵੱਡਾ ਤੇ ਜ਼ੋਰਦਾਰ ਝਟਕਾ ਲੱਗਿਆ ਜਦੋਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕਰ ਦਿੱਤਾ, ਇਹ ਐਲਾਨ ਮੱਖਣ ਸਿੰਘ ਲਾਲਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੀਤਾ ਗਿਆ ਹੈ। ਉਪਰੰਤ ਜਦੋਂ ਮੱਖਣ ਸਿੰਘ ਲਾਲਕਾ ਨੇ ਪੱਤਰਕਾਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਤੋਂ ਅਕਾਲੀ ਦਲ ਦਾ ਹਿੱਸਾ ਨਹੀਂ ਰਹੇ ਅਤੇ ਭਵਿੱਖ ਦੀ ਰਣਨੀਤੀ ਨੂੰ ਉਹ ਆਪਣੇ ਸਾਥੀਆਂ ਸਮੇਤ ਮੀਟਿੰਗ ਕਰਕੇ ਜਲਦੀ ਹੀ ਐਲਾਨ ਕਰਨਗੇ, ਦੱਸਣਯੋਗ ਹੈ ਕਿ ਮੱਖਣ ਸਿੰਘ ਲਾਲਕਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਕਰੀਬ ਸਾਢੇ ਚਾਰ ਸਾਲ ਦੌਰਾਨ ਹਲਕਾ ਇੰਚਾਰਜ ਲੱਗੇ ਰਹੇ ਤੇ ਵਿਧਾਨ ਸਭਾ ਚੋਣਾਂ ਦੌਰਾਨ ਮੌਕੇ ਤੇ ਆ ਕੇ ਉਨ੍ਹਾਂ ਗਈ 2012 ਤੇ 2017 ਚ ਪਾਰਟੀ ਵੱਲੋਂ ਟਿਕਟ ਕੱਟ ਦਿੱਤੀ ਗਈ ਜਿਸ ਨੂੰ ਲੈ ਕੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਖਫਾ ਚਲੇ ਆ ਰਹੇ ਸਨ ਅਤੇ ਉਨ੍ਹਾਂ ਦਾ ਹਲਕੇ ਵਿੱਚ ਬਹੁਤ ਵੱਡਾ ਨਾਮ ਹੈ, ਲੋਕ ਉਸ ਨੂੰ ਆਪਣਾ ਹਰਮਨ ਪਿਆਰਾ ਨੇਤਾ ਮੰਨਦੇ ਹਨ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਲੰਮਾ ਸਮਾਂ ਸਿਆਸਤ ਰਹੇ ਮੱਖਣ ਸਿੰਘ ਲਾਲਕਾ ਕਿਸ ਪਾਰਟੀ ਵਿਚ ਸ਼ਮੂਲੀਅਤ ਕਰਦੇ ਹਨ ਹਟਾਉਣ ਵਾਲਾ ਸਮਾਂ ਹੀ ਦੱਸੇਗਾ।