ਪਰਗਟ ਸਿੰਘ ਦੀ ਪਹਿਲੀ ਬੈਠਕ ’ਤੇ ਸੰਕਟ, ਕਿਸਾਨਾਂ ਨੇ ਸਿੱਖਿਆ ਮੰਤਰੀ ਨੂੰ ਸਰਕਿਟ ਹਾਊਸ ’ਚ ਘੇਰਿਆ

ਸਿੱਖਿਆ ਮੰਤਰੀ ਪਰਗਟ ਸਿੰਘ ਡੀਸੀ ਆਫਿਸ ’ਚ ਥੋੜ੍ਹੀ ਹੀ ਦੇਰ ’ਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਨ ਜਾ ਰਹੇ ਹਨ। ਇਸ ’ਚ ਸੂਬੇ ਭਰ ਦੇ ਸਾਰੇ ਜ਼ਿਲ੍ਹੇ ਸਿੱਖਿਆ ਅਧਿਕਾਰੀ ਦੇ ਨਾਲ-ਨਾਲ ਵਿਭਾਗ ਦੇ ਹੀ ਸੀਨੀਅਰ ਅਧਿਕਾਰੀ ਵੀ ਪਹੁੰਚੇ ਹਨ। ਇਸ ’ਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਜਾਣਨ ਦੇ ਨਾਲ ਆਪਣੇ ਵਿਚਾਰਾਂ ਨੂੰ ਵੀ ਸਾਂਝੇ ਕਰਨਗੇ। ਇਸ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਣ ਕੁਮਾਰ, ਡੀਪੀਆਈ ਸੈਕੰਡਰੀ ਸੁਖਜੀਤ ਪਾਲ ਸਿੰਘ, ਡੀਪੀਆਈ ਐਲੀਮੈਂਟਰੀ ਹਰਵਿੰਦਰ ਕੌਰ ਆਦਿ ਅਧਿਕਾਰੀ ਪਹੁੰਚ ਚੁੱਕੇ ਹਨ।