ਕਿਸਾਨਾਂ ਨੇ ਚੜੂਨੀ ਦੀ ਰਿਹਾਈ ਦੀ ਮੰਗ ਕਰਦਿਆਂ ਭਾਜਪਾ ਵਿਧਾਇਕ ਘੇਰਿਆ

ਚੰਡੀਗੜ੍ਹ

ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਤੋਂ ਬਾਅਦ ਦੇਸ਼ ਭਰ ਤੋਂ ਕਿਸਾਨ ਆਗੂਆਂ ਨੇ ਉੱਤਰ ਪ੍ਰਦੇਸ਼ ਵੱਲ ਕੂਚ ਕੀਤਾ ਜਿਨ੍ਹਾਂ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਮੇਰਠ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਇਸ ਤੋਂ ਗੁੱਸੇ ’ਚ ਆਏ ਹਰਿਆਣਾ ਦੇ ਕਿਸਾਨਾਂ ਨੇ ਹਿਸਾਰ ’ਚ ਭਾਜਪਾ ਵਿਧਾਇਕ ਕਮਲ ਗੁਪਤਾ ਨੂੰ ਘੇਰ ਲਿਆ ਤੇ ਇਸ ਦੌਰਾਨ ਪੁਲੀਸ ਨਾਲ ਹੋਈ ਖਿੱਚ-ਧੂਹ ’ਚ ਵਿਧਾਇਕ ਦਾ ਕੁੜਤਾ ਫਟ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੜੂਨੀ ਨੂੰ ਨਹੀਂ ਛੱਡਿਆ ਜਾਂਦਾ ਉੱਦੋਂ ਤੱਕ ਭਾਜਪਾ ਵਿਧਾਇਕ ਨੂੰ ਵੀ ਨਹੀਂ ਛੱਡਿਆ ਜਾਵੇਗਾ। ਪੁਲੀਸ ਨੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਭਾਜਪਾ ਵਿਧਾਇਕ ਨੂੰ ਸੁਰੱਖਿਅਤ ਕੱਢਿਆ।