ਸੀਤਾਪੁਰ (ਯੂਪੀ)
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ, ਕੁਲਦੀਪ ਵਤਸ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 10 ਨੇਤਾਵਾਂ ਖ਼ਿਲਾਫ਼ ਫੌਜਦਾਰੀ ਮਾਮਲੇ ਦਰਜ ਕੀਤੇ ਗਏ ਹਨ। ਵਰਨਣਯੋਗ ਹੈ ਕਿ ਲਖੀਮਪੁਰ ਖੀਰੀ ਜਾਣ ਵੇਲੇ ਪੁਲੀਸ ਨੇ ਇਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਅੱਜ ਦੱਸਿਆ ਕਿ ਸ੍ਰੀਮਤੀ ਵਾਡਰਾ ਸਮੇਤ ਪੰਜ ਨੇਤਾਵਾਂ ਨੂੰ ਹਿਰਾਸਤ ਵਿੱਚ ਲਏ 28 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ। ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਕਿਹਾ ਹੈ ਕਿ ਮੋਦੀ ਜੀ ਤੁਹਾਡੀ ਸਰਕਾਰ ਨੇ ਬਗ਼ੈਰ ਕਿਸੇ ਹੁਕਮ ਤੋਂ ਉਨ੍ਹਾਂ ਨੂੰ 28 ਘੰਟਿਆਂ ਤੋਂ ਹਿਰਾਸਤ ਵਿੱਚ ਰੱਖਿਆ ਹੈ।