ਸਿੱਧੂ ਨੇ ਪ੍ਰਿਯੰਕਾ ਨੂੰ ਹਿਰਾਸਤ ’ਚ ਰੱਖਣ ਕਾਰਨ ਯੂਪੀ ਪੁਲੀਸ ਦੀ ਆਲੋਚਨਾ ਕੀਤੀ

ਚੰਡੀਗੜ੍ਹ 

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਰੱਖਣ ਕਾਰਨ ਉੱਤਰ ਪ੍ਰਦੇਸ਼ ਪੁਲੀਸ ’ਤੇ ਹਮਲਾ ਕੀਤਾ ਅਤੇ ਪੁਲੀਸ ’ਤੇ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਸਿੱਧੂ ਨੇ ਹਾਲ ਹੀ ਵਿੱਚ ਪੰਜਾਬ ਯੂਨਿਟ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਗਿਆ ਹੈ। ਸਿੱਧੂ ਨੇ ਬੁੱਧਵਾਰ ਨੂੰ ਟਵੀਟ ਕੀਤਾ,‘54 ਘੰਟੇ ਹੋ ਗਏ ਹਨ,ਪ੍ਰਿਯੰਕਾ ਗਾਂਧੀ ਜੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ, 24 ਘੰਟਿਆਂ ਤੋਂ ਵੱਧ ਗੈਰਕਾਨੂੰਨੀ ਨਜ਼ਰਬੰਦੀ ਬੁਨਿਆਦੀ ਅਧਿਕਾਰਾਂ ਦੀ ਸਪੱਸ਼ਟ ਉਲੰਘਣਾ ਹੈ। ਭਾਜਪਾ ਅਤੇ ਉੱਤਰ ਪ੍ਰਦੇਸ਼ ਪੁਲੀਸ, ਤੁਸੀਂ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰ ਰਹੇ ਹੋ।’