ਸਿੱਧੂ ਤੇ ਪਰਗਟ ਨੂੰ ਅਗਵਾਈ ਕਰਨ ਦਾ ਸੱਦਾ

ਸਿਡਨੀ 

ਇੱਥੇ ਪਰਵਾਸੀਆਂ ਨੇ ਖਿਡਾਰੀ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਨੂੰ ਪੰਜਾਬ ਦੀ ਅਗਵਾਈ ਕਰਨ ਦੀ ਹੋਕਾ ਦਿੱਤਾ ਹੈ। ਉਨ੍ਹਾਂ ਨੇ ਇਨ੍ਹਾਂ ਦੋਵਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ 117 ਮੈਂਬਰੀ ਟੀਮ ਪੰਜਾਬ ਵਿੱਚ ਖੜ੍ਹੀ ਕਰਨ ਦੀ ਅਪੀਲ ਕੀਤੀ। ਖੱਬੇ ਪੱਖੀ ਬਲਿਹਾਰ ਸੰਧੂ ਨੇ ਕਿਹਾ ਕਿ ਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮੌਕੇ ਚੁੱਕੇ ਮੁੱਦੇ ਹਰ ਇਨਸਾਫ਼ ਪਸੰਦ ਵਿਅਕਤੀ ਦੀ ਦਿਲੀ ਆਵਾਜ਼ ਹਨ ਪਰ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਵੱਲੋਂ ਮੁੱਦਿਆਂ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਦੇ ਆਗੂ ਸਤਨਾਮ ਸਿੰਘ ਗਿੱਲ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਿੱਧੂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਮੌਕੇ ਐੱਨਆਰਆਈ ਸਭਾ, ਸਿਡਨੀ (ਕਾਂਗਰਸ) ਦੇ ਪ੍ਰਧਾਨ ਮੀਤਪਾਲ ਸਿੰਘ, ਸ੍ਰੀ ਗੁਰੂ ਸਿੰਘ ਸਭਾ ਦੇ ਮੈਂਬਰ ਅਮਰਜੀਤ ਸਿੰਘ ਗਰੇਵਾਲ, ਨਰਿੰਦਰ ਸਿੰਘ, ਭੁਪਿੰਦਰ ਸਿੰਘ ਭੁੱਲਰ ਨੇ ਸੰਬੋਧਨ ਕੀਤਾ।