ਬੱਚਿਆਂ ਦੀ ਸੁਰੱਖਿਆ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ: ਆਯੂਸ਼ਮਾਨ ਖੁਰਾਣਾ

ਬੱਚਿਆਂ ਦੀ ਸੁਰੱਖਿਆ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ: ਆਯੂਸ਼ਮਾਨ ਖੁਰਾਣਾ

ਮੁੰਬਈ:ਬੌਲੀਵੁੱਡ ਅਦਾਕਾਰ ਅਤੇ ਵਿਸ਼ਵਿਆਪੀ ਮੁਹਿੰਮ ਏਵੀਏਸੀ (ਬੱਚਿਆਂ ਨੂੰ ਖਤਮ ਕਰਨ ਵਾਲੀ ਹਿੰਸਾ) ਸਬੰਧੀ ਯੂਨੀਸੈੱਫ ਦੇ ਸੈਲੀਬ੍ਰਿਟੀ ਐਡਵੋਕੇਟ ਆਯੂਸ਼ਮਾਨ ਖੁਰਾਣਾ ਦਾ ਕਹਿਣਾ ਹੈ ਕਿ ਸਕੂਲ ਵਿੱਚ ਹਿੰਸਾ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਦੀ ਪਛਾਣ ਅਤੇ ਸੁਰੱੱਖਿਆ ਸਬੰਧੀ ਅਧਿਆਪਕ ਅਹਿਮ ਰੋਲ ਅਦਾ ਕਰ ਸਕਦੇ ਹਨ। ਬੱਚਿਆਂ ਦੀ ਜ਼ਿੰਦਗੀ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਗੱਲ ਕਰਦੇ ਹੋਏ ਆਯੂਸ਼ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਸਕੂਲਾਂ ਦਾ ਬੱਚਿਆਂ ਦੇ ਜੀਵਨ ਵਿੱਚ ਇੱਕ ਮਹੱਤਵਪੂਰਨ ਅਤੇ ਰਚਨਾਤਮਕ ਪ੍ਰਭਾਵ ਹੁੰਦਾ ਹੈ, ਕਿਉਂਕਿ ਉਹ ਕਈ ਸਾਲਾਂ ਤੋਂ ਉਨ੍ਹਾਂ ਦੇ ਨਾਲ ਦਿਨ ਦਾ ਇੱਕ ਮਹੱਤਵਪੂਰਨ ਹਿੱਸਾ ਬਿਤਾਉਂਦੇ ਹਨ ਸੋ ਸਕੂਲ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਅਧਿਆਪਕਾਂ ਦੀ ਵੱਡੀ ਜ਼ਿੰਮੇਵਾਰੀ ਹੈ।

Lifestyle