ਮੁੰਬਈ
ਮੁੰਬਈ ਦੇ ਤੱਟ ਉੱਤੇ ਇਕ ਕਰੂਜ਼ ਜਹਾਜ਼ ਵਿਚੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਉੱਤੇ ਇਕ ਵਿਸ਼ੇਸ਼ ਅਦਾਲਤ ਨੇ ਨਾਰਕੋਟਿਕ ਕੰਟਰੋਲ ਬਿਊਰੋ ਨੂੰ 13 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਵਿਸ਼ੇਸ਼ ਜੱਜ ਵੀ.ਵੀ. ਪਾਟਿਲ ਨਾਕੋਟਿਕ ਡਰੱਗਜ਼ ਤੇ ਨਸ਼ੀਲੀਆਂ ਵਸਤਾਂ ਐਕਟ ਸਬੰਧੀ ਮਾਮਲੇ ਉੱਤੇ ਸੁਣਵਾਈ ਕਰ ਰਹੇ ਸਨ। ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਬੁੱਧਵਾਰ ਨੂੰ ਕੀਤੀ ਜਾਵੇਗੀ। ਆਰਿਅਨ ਖਾਨ ਤੋਂ ਇਲਾਵਾ ਮਾਮਲੇ ਵਿਚ ਗ੍ਰਿਫ਼ਤਾਰ ਮੁਨਮੁਨ ਧਮੇਚਾ, ਅਰਬਾਜ਼ ਮਰਚੇਂਟ, ਨੁਪੁਰ ਸਤੇਜਾ ਅਤੇ ਮੋਹਕ ਜੈਸਵਾਲ ਨੇ ਵੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।