ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨਾਂ ਨੂੰ ਭੇਟ ਕੀਤੀਆਂ ਜਾ ਰਹੀਆਂ ਨੇ ਸ਼ਰਧਾਂਜਲੀਆਂ: ਸਮਾਗਮ ’ਚ ਜਾਣ ਤੋਂ ਰੋਕਣ ਲਈ ਪੁਲੀਸ ਨੇ ਨਾਕੇ ਲਗਾਏ

ਨਵੀਂ ਦਿੱਲੀ 

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗੲੇ 4 ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਕੁਨੀਆ ਵਿੱਚ ਸਮਾਗਮ ਸ਼ੁਰੂ ਹੋ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਪੁੱਜ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ’ਤੇ ਪਹੁੰਚ ਰਹੇ ਕਿਸਾਨਾਂ ਨੂੰ ਖਟਾਰ ਅਤੇ ਪੂਰਨਪੁਰ ਦੇ ਵਿਚਾਲੇ ਨਾਕੇ ਲਾ ਕੇ ਰੋਕਿਆ ਜਾ ਰਿਹਾ ਹੈ।