ਹਥਿਆਰ ਲਾਇਸੈਂਸ ਮਾਮਲਾ: ਸੀਬੀਆਈ ਵੱਲੋਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ’ਤੇ ਛਾਪਾ

ਸ੍ਰੀਨਗਰ 

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਹਥਿਆਰਾਂ ਦੇ ਲਾਇਸੈਂਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਾਬਕਾ ਸਲਾਹਕਾਰ ਬਸ਼ੀਰ ਖ਼ਾਨ ਦੇ ਘਰ ਉੱਤੇ ਛਾਪਾ ਮਾਰਿਆ। ਜਾਂਚ ਏਜੰਸੀ ਨੇ ਨਵੀਂ ਦਿੱਲੀ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ 40 ਥਾਵਾਂ ‘ਤੇ ਛਾਪੇਮਾਰੀ ਕੀਤੀ। ਖ਼ਾਨ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਸਲਾਹਕਾਰ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਪਿਛਲੇ ਸਾਲ ਮਾਰਚ ਵਿੱਚ ਸਲਾਹਕਾਰ ਬਣਾਇਆ ਗਿਆ ਸੀ, ਜਦੋਂ ਜੀਸੀ ਮੁਰਮੂ ਜੰਮੂ -ਕਸ਼ਮੀਰ ਦੇ ਉਪ ਰਾਜਪਾਲ ਸਨ।