ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਹਲਾਕ

ਬਰੈਂਪਟਨ: ਪੀਲ ਪੁਲਿਸ ਵੱਲੋਂ ਬਰੈਂਪਟਨ ਵਿੱਚ ਇੱਕ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਘਾਤਕ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਸ਼ਾਮੀਂ 6:00 ਵਜੇ ਦੇ ਨੇੜੇ ਤੇੜੇ ਵੈਸਟਬਰੁੱਕ ਐਵਨਿਊ ਤੇ ਕੌਟਰੇਲ ਬੋਲੀਵੀਆਰਡ ਉੱਤੇ ਹੋਏ ਇਸ ਹਾਦਸੇ ਦੀ ਜਾਣਕਾਰੀ ਮਿਲੀ।ਜਾਂਚਕਾਰਾਂ ਨੇ ਦੱਸਿਆ ਕਿ ਹਾਦਸਾ ਕਾਫੀ ਜ਼ੋਰਦਾਰ ਸੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਇਸ ਸਬੰਧ ਵਿੱਚ ਹੋਰ ਕੋਈ ਜਾਣਕਾਰੀ ਹਾਲ ਦੀ ਘੜੀ ਜਾਰੀ ਨਹੀਂ ਕੀਤੀ ਗਈ ਹੈ।