ਸ੍ਰੀਨਗਰ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਅੱਜ ਮੁਕਾਬਲਾ ਸ਼ੁਰੂ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਤਰਾਲ ਇਲਾਕੇ ਦੇ ਤਿਲਵਾਨੀ ਮੁਹੱਲਾ ਵਾਗੱੜ੍ਹ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਹ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।