ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਨਵੀਂ ਦਿੱਲੀ:ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ ਅਤੇ 35-35 ਪੈਸੇ ਪ੍ਰਤੀ ਲਿਟਰ ਦੇ ਵਾਧੇ ਨਾਲ ਇਹ ਕੀਮਤਾਂ ਦੇਸ਼ ਭਰ ’ਚ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਵੰਡ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦਿੱਲੀ ’ਚ ਪੈਟਰੋਲ ਦੀ ਕੀਮਤ 105.14 ਰੁਪਏ ਪ੍ਰਤੀ ਲਿਟਰ ਅਤੇ ਮੁੰਬਈ ’ਚ 111.09 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ’ਚ ਡੀਜ਼ਲ ਹੁਣ 101.78 ਪੈਸੇ ਪ੍ਰਤੀ ਲਿਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ ਜਦਕਿ ਦਿੱਲੀ ’ਚ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲਿਟਰ ਹੈ।

Business