ਦੇਹਰਾਦੂਨ,
ਉੱਤਰਾਖੰਡ ਵਿਚ ਅੱਜ ਦੂਜੇ ਦਿਨ ਵੀ ਪੈਂਦੇ ਰਹੇ ਲਗਾਤਾਰ ਮੀਂਹ ਕਾਰਨ ਅਧਿਕਾਰੀਆਂ ਨੇ ਮੌਸਮ ਵਿਚ ਸੁਧਾਰ ਨਾ ਹੋਣ ਤੱਕ ਚਾਰ ਧਾਮ ਦੀ ਯਾਤਰਾ ਰੋਕਣ ਦੇ ਨਿਰਦੇਸ਼ ਦਿੱਤੇ। ਉੱਤਰਕਾਸ਼ੀ ਦੇ ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਨੇ ਦੱਸਿਆ ਕਿ ਯਮੁਨੋਤਰੀ ਵੱਲ ਜਾ ਰਹੇ ਸ਼ਰਧਾਲੂਆਂ ਨੂੰ ਬਦਕੋਟ ਤੇ ਜਾਨਕੀਚੱਟੀ ਵਿਚ ਰੁਕਣ ਲਈ ਕਿਹਾ ਗਿਆ ਹੈ ਜਦਕਿ ਗੰਗੋਤਰੀ ਵੱਲ ਜਾ ਰਹੇ ਸ਼ਰਧਾਲੂਆਂ ਨੂੰ ਹਰਸਿਲ, ਭਾਟਵਾੜੀ ਅਤੇ ਮਨੇਰੀ ਰੁਕਣ ਲਈ ਕਿਹਾ ਗਿਆ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ ਉੱਤੇ ਗੱਲ ਕੀਤੀ ਅਤੇ ਸੂਬੇ ਵਿਚ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਬਚਾਅ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਲਈ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।