ਬਾੜਮੇਰ, 10 ਨਵੰਬਰ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਇਕ ਬੱਸ ਅਤੇ ਟੈਂਕਰ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ਦੌਰਾਨ ਘੱਟੋ-ਘੱਟ 12 ਜਣੇ ਜਿਊਂਦੇ ਸੜ ਗਏ।
ਹਾਦਸੇ ਮਗਰੋਂ ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਬੱਸ ਵਿਚ ਸਵਾਰ ਕਈ ਮੁਸਾਫ਼ਰਾਂ ਨੂੰ ਆਪਣਾ ਬਚਾਅ ਕਰਨ ਦਾ ਮੌਕਾ ਹੀ ਨਾ ਮਿਲਿਆ ਜਦਕਿ ਕਈ ਸ਼ੀਸ਼ੇ ਤੋੜ ਕੇ ਬਾਹਰ ਛਾਲਾਂ ਮਾਰ ਗਏ।
ਕੁਝ ਮੀਡੀਆਂ ਰਿਪੋਰਟਾਂ ਵਿਚ ਮਰਨ ਵਾਲਿਆਂ ਦੀ ਗਿਣਤੀ 8 ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਘੱਟੋ-ਘੱਟ 25 ਮੁਸਾਫ਼ਰ ਸਵਾਰ ਸਨ ਜਿਨ੍ਹਾਂ ਵਿਚੋਂ ਕਈ ਨੂੰ ਸੁਰੱਖਿਅਤ ਕੱਢ ਕੇ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।